ਮਿਸ਼ਨ ਗ੍ਰੀਨ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਵਿਖੇ ਬੂਟੇ ਲਗਾਏ ਗਏ

S.A.S Nagar

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ:

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ।
     ਇਸ ਮੌਕੇ ਤੇ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕਾਲਜ ਦੇ ਵਿਦਿਆਰਥੀਆਂ, ਸਟਾਫ਼ ਅਤੇ ਫੈਕਲਟੀ ਮੈਂਬਰਾਂ ਨੂੰ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਦੇ ਮੱਦੇਨਜ਼ਰ ਵੱਡੇ ਪੱਧਰ ਤੇ ਦਰੱਖਤਾਂ ਦੀ ਹੋ ਰਹੀ ਕਟਾਈ ਕਾਰਨ ਵਾਤਾਵਰਨ ਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਦਿਆਂ ਵੱਧ ਤੋਂ ਵੱਧ ਦਰੱਖਤ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।