ਬਟਾਲਾ, 15 ਮਾਰਚ ( ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਲੌਂਗੋਵਾਲ ਖੁਰਦ ਤੋਂ ਸਰਪੰਚ ਸਮੇਤ ਸਮੁੱਚੀ ਪੰਚਾਇਤ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ।
ਇਸ ਮੌਕੇ ਸਰਪੰਚ ਸ਼੍ਰੀਮਤੀ ਕੁੁਲਜੀਤ ਕੌਰ, ਸ਼੍ਰੀਮਤੀ ਮਨਜੀਤ ਕੌਰ , ਸ਼੍ਰੀਮਤੀ ਪੂਜਾ ਦੇਵੀ, ਸ਼੍ਰੀਮਤੀ ਕਿਰਨਜੀਤ ਕੌਰ, ਹਰਜਿੰਦਰ ਸਿੰਘ,ਨਿਰਮਲ ਸਿੰਘ, ਬਿਕਰਮ ਸਿੰਘ, ਪੂਰਨ ਸਿੰਘ, ਗੁਰਪਾਲ ਸਿੰਘ,ਲਵਜੀਤ ਲਾਡਾ, ਹਰਪ੍ਰੀਤ ਸਿੰਘ, ਨਿਰਮਲਜੀਤ ਹੈਪੀ, ਕੰਵਲਜੀਤ ਸਿੰਘ, ਕਰਮਜੀਤ ਬੱਗਾ, ਹਰਦੇਵ ਸਿੰਘ, ਜਿੰਦਰ, ਜਸਪਾਲ,
ਰਾਜਾ ਨੇ ਆਪ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ ਵੀ ਮੌਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਵਰਗ ਦੇ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਆਪ ਪਾਰਟੀ ਵਿੱਚ ਸ਼ਾਮਲ ਹੋਈ ਸਮੁੱਚੀ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਤੇ ਲੋਕ ਹਿੱਤ ਲਈ ਵਿਕਾਸ ਕਾਰਜ ਤੇਜਗਤੀ ਨਾਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਆਪ ਪਾਰਟੀ ਦੀ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਨਾਲ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਡਾ ਹੋ ਰਿਹਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵਲੋਂ ਲਏ ਗਏ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਮੰਤਵ ‘ਸਕੂਲ ਆਫ ਐਂਮੀਨਸ’ ਖੋਲ੍ਹੇ ਗਏ। ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਮੁਹੱਲਾ ਕਲੀਨਿਕ ਰਾਜ ਭਰ ਅੰਦਰ ਖੋਲ੍ਹੇ ਗਏ, ਜੋ ਸਫਲਤਾਪੂਰਵਕ ਚੱਲ ਰਹੇ ਹਨ। ਹਰੇਕ ਵਰਗ ਦੇ ਲੋਕਾਂ ਲਈ ਦੋ ਮਹੀਨੇ ਦੀ 600 ਯੂਨਿਟ ਬਿਜਲੀ ਮਾਫ ਕੀਤੀ ਗਈ, ਨਹਿਰੀ ਪਾਣੀ ਖੇਤਾਂ ਤੱਕ ਪੁਹੰਚਾਉਣ ਸਮੇਤ ਵੱਖ-ਵੱਖ ਲੋਕਪੱਖੀ ਲਏ ਗਏ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਵਿੱਚ ਬਿਨਾਂ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀ ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਦੁਹਰਾਇਆ ਕਿ ਉਹ ਬਟਾਲਾ ਹਲਕੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀਂ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ ਅਤੇ ਉਹ ਵਿਧਾਇਕ ਸ਼ੈਰੀ ਕਲਸੀ ਦੀ ਕਾਰਜਸ਼ੈਲੀ ਅਤੇ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪ ਪਾਰਟੀ ਵਿੱਚ ਸ਼ਾਮਲ ਹੋਏ ਹਨ।