ਮਾਨਸਾ 9 ਜਨਵਰੀ:
ਕਾਰਜਕਾਰੀ ਸਿਵਲ ਸਰਜਨ ਡਾ.ਗੁਰਚੇਤਨ ਪ੍ਰਕਾਸ਼ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ .ਬਲਜੀਤ ਕੌਰ ਐਸ.ਐਮ. ਓ. ਇੰਚ.ਸਿਵਲ ਹਸਪਤਾਲ ਮਾਨਸਾ ਦੀ ਰਹਿਨੁਮਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਵਲ ਹਸਪਤਾਲ (ਐਮ. ਸੀ. ਐਚ) ਮਾਨਸਾ ਵਿਖੇ ਗਰਭਵਤੀ ਔਰਤਾਂ ਲਈ ਮੁਫ਼ਤ ਜਾਂਚ ਕੈੰਪ ਲਗਾਇਆ ਗਿਆ।
ਇਸ ਮੌਕੇ ਡਾ.ਰਸ਼ਮੀ ਅਤੇ ਡਾ. ਜੋਤੀ ਸ਼ਾਰਦਾ ਐਮ.ਡੀ.(ਔਰਤ ਰੋਗਾਂ ਦੇ ਮਾਹਿਰ) ਵੱਲੋਂ ਗਰਭਵਤੀ ਔਰਤਾਂ ਦਾ ਚੈੱਕਅਪ ਕਰਕੇ, ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਅਤੇ ਲੋੜੀਂਦੇ ਟੈਸਟ ਵੀ ਮੌਕੇ ’ਤੇ ਕੀਤੇ ਗਏ। ਉਨ੍ਹਾਂ ਗਰਭਵਤੀ ਔਰਤਾਂ ਨੂੰ ਚੰਗਾ ਪੌਸ਼ਟਿਕ ਭੋਜਨ ਜਿਵੇਂ ਕਿ ਹਰੀਆਂ ਪੱਤੇਦਾਰ ਸਬਜ਼ੀਆਂ, ਮੌਸਮੀ ਫਲ, ਗੁੜ੍ਹ, ਚਣੇ, ਦੁੱਧ, ਦਹੀਂ, ਜੂਸ ਆਦਿ ਘਰੇਲੂ ਚੀਜਾਂ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੂੰ ਸਮੇਂ ਸਮੇਂ ਸਿਰ ਮਾਹਿਰ ਡਾਕਟਰ ਦੀ ਸਲਾਹ ਨਾਲ ਜਾਂਚ ਕਰਵਾਉਣ ਲਈ ਕਿਹਾ ਤਾਂ ਜੋ ਕਿਸੇ ਵੀ ਤਕਲੀਫ ਦਾ ਸਮੇਂ ਸਿਰ ਪਤਾ ਲਗਾ ਕੇ ਇਲਾਜ਼ ਸ਼ੁਰੂ ਕੀਤਾ ਜਾ ਸਕੇ।
ਜ਼ਿਲ੍ਹਾ ਟੀਕਾਕਰਨ ਅਫਸਰ, ਡਾ. ਬਰਾੜ ਨੇ ਦੱਸਿਆ ਕਿ ਸਰਕਾਰ ਦੁਆਰਾ 10 ਅਤੇ 16 ਸਾਲ ਦੀ ਉਮਰ ਦੇ ਬੱਚਿਆਂ ਨੂੰ ਟੀ.ਡੀ.ਵੈਕਸੀਨੇਸ਼ਨ ਲਗਾਈ ਜਾ ਰਹੀ ਹੈ। ਟੀ. ਡੀ. ਵੈਕਸੀਨ ਸਿਹਤ ਵਿਭਾਗ ਦੀ ਤਰਫੋਂ ਜਨਵਰੀ ਮਹੀਨੇ ਤਕ ਕੰਪੇਨ ਮੋਡ ਵਿੱਚ ਸਿਹਤ ਸੰਸਥਾਵਾਂ ਅਤੇ ਸਕੂਲਾਂ ਵਿੱਚ ਜਾ ਕੇ 10 ਤੇ 16 ਸਾਲ ਦੀ ਉਮਰ ਵਾਲੇ ਬੱਚਿਆਂ ਦੇ ਲਗਾਈ ਜਾਵੇਗੀ। ਇਹ ਵੈਕਸੀਨ ਬੱਚਿਆਂ ਨੂੰ ਟੈਟਨਸ ਅਤੇ ਡੈਪਥੀਰੀਆ ਤੋਂ ਬਚਾਉਂਦੀ ਹੈ।
ਇਸ ਮੌਕੇ ਮਾਸ ਮੀਡੀਆ ਵਿੰਗ ਦੀ ਤਰਫੋ ਵਿਜੈ ਕੁਮਾਰ ਅਤੇ ਦਰਸ਼ਨ ਸਿੰਘ ਨੇ ਦੱਸਿਆ ਕਿ ਟੀ.ਡੀ. ਵੈਕਸੀਨ ਸਬੰਧੀ ਲੋਕਾਂ ਨੂੰ ਐਜੂਕੇਸ਼ਨ ਕੈਂਪ ਲਗਾ ਕੇ, ਗਰੁੱਪ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਯੋਗ ਬੱਚਾ ਇਸ ਵੈਕਸੀਨ ਤੋਂ ਵਾਂਝਾ ਨਾ ਰਹੇ। ਇਸ ਮੌਕੇ ਨਰਸਿੰਗ ਸਟਾਫ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਹਨ।
ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤਜੱਚਾ-ਬੱਚਾ ਜਾਂਚ ਕੈਂਪ ਲਗਾਇਆ


