ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਤਹਿਤ ਅੱਜ ਜਿਲੇ ਦੇ ਫਰੀਦਕੋਟ ,ਕੋਟਕਪੂਰਾ ਅਤੇ ਜੈਤੋਂ ਵਿਖੇ ਬਸ ਸਟੈਂਡਾਂ , ਬੱਸਾਂ ਦੀ ਕੀਤੀ ਗਈ ਸਖਤ ਚੈਕਿੰਗ

Faridkot Politics Punjab

ਫਰੀਦਕੋਟ 09 ਮਾਰਚ (  )

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚੋ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਵੇਚਣ ਵਾਲੇ ਸਥਾਨਾਂ  ਦੀ ਸਨਾਖਤ ਕਰਕੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਇਸੇ ਮੁਹਿੰਮ ਤਹਿਤ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਵਿਸ਼ੇਸ਼ ਅਭਿਆਨ ਦੇ ਤਹਿਤ ਅੱਜ ਜਿਲ੍ਹੇ ਦੇ ਸਾਰੇ ਬੱਸ ਸਟੈਡਾਂ ਅਤੇ ਇਸਦੇ ਆਸ-ਪਾਸ ਖੇਤਰਾਂ ਵਿੱਚ ਇੱਕ ਖਾਸ ਕਾਰਡਨ ਐਂਡ ਸਰਚ ਆਪਰੇਸ਼ਨ (ਕਾਸੋ) ਚਲਾਇਆ ਗਿਆ।

ਇਹ ਆਪਰੇਸ਼ਨ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ , ਕਾਨੂੰਨ ਅਤੇ ਵਿਵਸਥਾ, ਪੰਜਾਬ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਸਵੇਰੇ 09 ਵਜੇ ਤੋਂ ਦੁਪਹਿਰ 12:00 ਵਜੇ ਤੱਕ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਐਟੀਸਾਬੋਟੇਜ਼ ਚੈੱਕ ਅਤੇ ਡਾਗ ਸਕਾਡ ਦੀ ਸਹਾਇਤਾ ਨਾਲ ਬੱਸ ਸਟੈਡਾਂ ਤੇ ਸ਼ਪੈਸ਼ਲ ਚੈਕਿੰਗ ਕੀਤੀ ਗਈ।

ਡਾ. ਪ੍ਰਗਿਆ ਜੈਨ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੁਲਿਸ ਟੀਮਾਂ ਨੂੰ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਹਰ ਬੱਸ ਸਟੈਡਾਂ ‘ਤੇ ਤਾਇਨਾਤ ਕੀਤਾ ਗਿਆ ਸੀ। ਇਸ ਦੌਰਾਨ ਡਰੋਨ ਕੈਮਰਿਆਂ ਰਾਹੀ ਹਰ ਸ਼ੱਕੀ ਗਤੀਵਿਧੀ ਤੇ ਨਜਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲੀਸ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਤਲਾਸ਼ੀ ਦੌਰਾਨ ਹਰ ਵਿਅਕਤੀ ਨਾਲ ਵਧੀਆਂ ਅਤੇ ਸਹਿਜ ਸੁਭਾਵ ਨਾਲ ਪੇਸ਼ ਆਉਣ।”

ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਵੱਖ-ਵੱਖ ਬੱਸ ਸਟੈਡਾਂ ‘ਤੇ ਸ਼ੱਕੀ ਵਿਅਕਤੀਆਂ ਦੀ ਜਾਚ ਲਈ 100 ਦੇ ਕਰੀਬ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ ਅਤੇ ਇਸ ਦੌਰਾਨ ਆਮ ਪਬਲਿਕ ਨੂੰ ਘੱਟ ਤੋਂ ਘੱਟ ਅਸੁਵਿਧਾ ਪਹੁੰਚਾਈ ਗਈ।

ਇਸ ਆਪਰੇਸ਼ਨ ਦੌਰਾਨ ਬੱਸ ਸਟੈਡਾਂ ‘ਤੇ 68 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ ਅਤੇ ਇਸ ਦੇ ਨਾਲ ਹੀ ਬੱਸ ਸਟੈਡਾਂ ਦੀ ਪਾਰਕਿੰਗ ਅਤੇ ਆਸ-ਪਾਸ ਖੜੇ ਵਾਹਨਾਂ ਦੀ, ਵਾਹਨ ਐਪ ਦੀ ਸਹਾਇਤਾ ਨਾਲ ਜਾਂਚ ਕੀਤੀ ਗਈ।

Leave a Reply

Your email address will not be published. Required fields are marked *