ਸਿਹਤ ਵਿਭਾਗ ਵਲੋਂ ਆਮ ਆਦਮੀ ਕਲੀਨਿਕਾਂ ਦੀ ਕੀਤੀ ਅਚਨਚੇਤ ਚੈਕਿੰਗ

Politics Punjab

ਅੰਮ੍ਰਿਤਸਰ12 ਨਵੰਬਰ 2024-

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਸਿਹਤ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਸਮੂਹ ਆਮ ਆਦਮੀਂ ਕਲੀਨਿਕਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਆਮ ਆਦਮੀਂ ਕਲਿਨਿਕ ਫਤਾਹਪਰ ਅਤੇ ਭਰਾੜੀਵਾਲ ਵਿਖੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ ਵਲੋਂ ਰਾਮ ਬਾਗ, ਸਕਤਰੀ ਬਾਗ, ਮੁਸਲਿਮਗੰਜ, ਅਤੇ ਚਾਟੀਵਿੰਡ ਵਿਖੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ ਵਲੋਂ ਕਬੀਰ ਪਾਰਕ, ਸੁੰਦਰ ਨਗਰ, ਹਰੀਪੁਰਾ, ਪੁਤਲੀਗਰ, ਅਤੇ ਰਣਜੀਤ ਐਵੀਨਿਓ ਵਿਖੇ। ਜਿਲ੍ਹਾ ਟੀਕਾਕਰਣ ਅਫਸਰ ਡਾ ਭਾਰਤੀ ਧਵਨ ਵਲੋਂ ਮੁਸਤਫਾਬਾਦ, ਰਣਜੀਤ ਐਵੀਨਿਓ, ਗਰੂ ਕੀ ਵਡਾਲੀ ਅਤੇ ਬਸੰਤ ਐਵੀਨਿਓ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਣ ਸਟਾਫ ਦੀ ਹਾਜਰੀ, ਓ.ਪੀ.ਡੀ. ਸੇਵਾਵਾਂ, ਦਵਾਈਆਂ, ਲੈਬ ਟੈਸਟ ਅਤੇ ਆਨ ਲਾਈਨ ਰਿਕਾਰਡ ਦੀ ਜਾਂਚ ਕੀਤੀ ਗਈ, ਮਰੀਜਾਂ ਕੋਲੋ ਵੀ ਪੁੱਛ-ਗਿੱਛ ਕੀਤੀ ਗਈ ਅਤੇ ਮਰੀਜਾਂ ਦੇ ਫੋਨ ਨੰਬਰ ਲੈਕੇ ਖੁਦ ਵੇਰੀਫਿਕੇਸ਼ਨ ਕੀਤੀ ਗਈ। ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ  ਇਸ ਅਵਸਰ ਤੇ ਹੋਰ ਬੇਹਤਰ ਸੇਵਾਵਾਂ ਦੇਣ ਲਈ ਸਮੂਹ ਸਟਾਫ ਨੂੰ ਹਿਦਾਇਤਾਂ ਦਿੱਤੀਆਂ ਅਤੇ ਕਿਹਾ ਸਿਹਤ ਵਿਭਾਗ ਅੰਮ੍ਰਿਤਸਰ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ ਇਸ ਲਈ ਸਮੂਹ ਸਟਾਫ ਸਮੇਂ ਦੇ ਪਾਬੰਦ ਰਹਿਣ, ਸਾਫ ਸਫਾਈ ਦਾ ਧਿਆਨ ਰੱਖਣ, ਮਰੀਜਾਂ ਨਾਲ ਚੰਗਾ ਵਿਵਹਾਰ ਕਰਨ ਅਤੇ ਸੇਵਾ ਭਾਵ ਨਾਲ ਕੰਮ ਕਰਨ ਨੂੰ ਤਰਜੀਹ ਦੇਣ। ਇਸ ਮੌਕੇ ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ ਹਾਜਰ ਸਨ।