ਵਰਧਮਾਨ ਸਪੈਸ਼ਲ ਸਟੀਲਜ਼ ਨੇ ਦੋ ਈ-ਰਿਕਸ਼ਾ ਦੀਆਂ ਚਾਬੀਆਂ ਸੌਂਪੀਆਂ

Ludhiana

ਲੁਧਿਆਣਾ, 6 ਅਪ੍ਰੈਲ(000) – ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਬੀਤੇ ਕੱਲ੍ਹ ਸੀ.ਐਸ.ਆਰ. ਪਹਿਲਕਦਮੀ ਰਾਹੀਂ, ਨਾਰੀ ਸ਼ਕਤੀ ਪ੍ਰੋਜੈਕਟ ਤਹਿਤ ਮਹਿਲਾ ਸਸ਼ਕਤੀਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੂੰ ਦੋ ਈ-ਰਿਕਸ਼ਾ ਦੀਆਂ ਚਾਬੀਆਂ ਸੌਂਪੀਆਂ।

ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਨੂੰ ਸਵੈ-ਨਿਰਭਰ ਬਣਾ ਕੇ ਸਸ਼ਕਤ ਕਰਨਾ ਹੈ ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦਾ ਸਹਾਰਾ ਬਣਨ ਅਤੇ ਘਰੇਲੂ ਆਮਦਨ ਵਿੱਚ ਯੋਗਦਾਨ ਪਾਉਣ ਲਈ ਇੱਕ ਸਥਾਈ ਰੋਜ਼ੀ-ਰੋਟੀ ਕਮਾਉਣ ਵਿੱਚ ਮਦਦ ਕਰਨਾ ਹੈ। ਈ-ਰਿਕਸ਼ਾ ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨੂੰ ਰੋਟੇਸ਼ਨ ਦੇ ਆਧਾਰ ‘ਤੇ ਲਾਟਰੀ ਪ੍ਰਣਾਲੀ ਰਾਹੀਂ ਦਿੱਤੇ ਜਾਣਗੇ, ਜਿਸ ਨਾਲ ਉਹ ਆਸਾਨੀ ਨਾਲ ਆਪਣੀਆਂ ਵਸਤੂਆਂ ਮਾਰਕੀਟ ਵਿੱਚ ਵੇਚ ਸਕਣਗੇ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਪ੍ਰਬੰਧਕਾਂ, ਉਪ-ਚੇਅਰਮੈਨ ਸਚਿਤ ਜੈਨ ਅਤੇ ਕਾਰਜਕਾਰੀ ਨਿਰਦੇਸ਼ਕ ਸੌਮਯਾ ਜੈਨ ਦਾ ਮਹਿਲਾ ਸਸ਼ਕਤੀਕਰਨ ਲਈ ਅਜਿਹੇ ਉੱਤਮ ਪ੍ਰੋਜੈਕਟਾਂ ਦਾ ਸਮਰਥਨ ਕਰਨ ਲਈ ਧੰਨਵਾਦ ਕੀਤਾ।

ਇਸ ਮੌਕੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਕਾਰਜਕਾਰੀ ਨਿਰਦੇਸ਼ਕ ਆਰ ਕੇ ਰੇਵਾੜੀ ਅਤੇ ਸੀਨੀਅਰ ਮੈਨੇਜਰ ਅਮਿਤ ਧਵਨ, ਪ੍ਰੋਜੈਕਟ ਅਫਸਰ, ਏ.ਡੀ.ਸੀ. ਆਰ.ਡੀ. ਦਫ਼ਤਰ ਅਵਤਾਰ ਸਿੰਘ ਅਤੇ ਹਰਨੇਕ ਸਿੰਘ ਵੀ ਹਾਜ਼ਰ ਸਨ।