ਮਾਨਸਾ, 23 ਫਰਵਰੀ:
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫਤ ਦਵਾਈਆਂ, ਐਕਸਰੇ, ਈ.ਸੀ.ਜੀ. ਅਤੇ ਅਲਟਰਾਸਾਊਂਡ ਤੋਂ ਇਲਾਵਾ ਹੋਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲੇ੍ਹ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਭੰਮੇ ਕਲਾਂ, ਕੋਟ ਧਰਮੁ, ਦੂਲੋਵਾਲ, ਜਵਾਹਰਕੇ ਅਤੇ ਖਾਰਾ ਬਰਨਾਲਾ ਦਾ ਅਚਨਚੇਤ ਦੌਰਾ ਕੀਤਾ।
ਉਨ੍ਹਾਂ ਪਿੰਡਾਂ ਦੇ ਸਰਪੰਚ ਅਤੇ ਹੋਰ ਮੋਹਤਬਰ ਵਿਅਕਤੀਆਂ ਨਾਲ ਗੱਲਬਾਤ ਕਰਕੇ ਸਿਹਤ ਸੰਸਥਾਵਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਤੇ ਟੈਸਟ ਹਸਪਤਾਲਾਂ ਦੇ ਅੰਦਰੋਂ ਅਤੇ ਮੁਫਤ ਮਿਲਣੇ ਚਾਹੀਦੇ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ, ਪੈਰਾਮੈਡੀਕਲ ਸਟਾਫ ਅਤੇ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਵਿਹਾਰ ਤੇ ਇਲਾਜ ਤਸੱਲੀਬਖਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਅਤੇ ਬਿਮਾਰੀਆਂ ਤੋਂ ਬਚਾਅ ਅਤੇ ਆਮ ਆਦਮੀ ਕਲੀਨਿਕ ਤੇ ਹਸਪਤਾਲਾਂ ਵਿੱਚ 40 ਕਿਸਮ ਦੇ ਟੈਸਟ ਅਤੇ 70 ਕਿਸਮ ਦੀ ਮੁਫ਼ਤ ਦਵਾਈਆਂ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਉਨਾਂ ਨਾਲ ਜ਼ਿਲਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਵਿਜੇ ਕੁਮਾਰ,ਸਿਹਤ ਵਿਭਾਗ ਦੇ ਸਟਾਫ ਤੋਂ ਇਲਾਵਾ ਪੰਚ ਸਰਪੰਚ ਮੋਹਤਵਾਰ ਵਿਅਕਤੀ ਵੀ ਮੌਜੂਦ ਸਨ। ਇਸ ਦੌਰਾਨ ਡੀ.ਪੀ.ਐਮ. ਅਵਤਾਰ ਸਿੰਘ ਅਤੇ ਸੰਤੋਸ਼ ਭਰਤੀ ਜਿਲਾ ਐਪੀਡੀਮੋਲੋਜਿਸਟ ਨੇ ਵੀ ਪਿੰਡ ਬੱਪੀਆਣਾ, ਦਲੇਲ ਸਿੰਘ ਵਾਲਾ, ਢੈਪਈ ਆਮ ਆਦਮੀ ਕਲੀਨਿਕ, ਹੀਰੋ ਕਲਾ ਅਤੇ ਖੀਵਾ ਕਲਾ ਦੀਆਂ ਸਿਹਤ ਸੰਸਥਾਵਾਂ ਵਿਖੇ ਸਪੋਰਟਿੰਗ ਸੁਪਰਵੀਜ਼ਨ ਕੀਤੀ।
ਸਿਵਲ ਸਰਜਨ ਵੱਲੋਂ ਜ਼ਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਦਾ ਅਚਨਚੇਤ ਦੌਰਾ


