ਸ੍ਰੀ ਮੁਕਤਸਰ ਸਾਹਿਬ 27 ਸਤੰਬਰ :
ਜਿਲਾ ਪ੍ਰਸਾਸ਼ਨ ਵੱਲੋਂ ਜਿਲੇ ਵਿੱਚ ਝੋਨੇ ਦੀ ਕਟਾਈ ਅਤੇ ਖਰੀਦ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਖੇਤਾਂ ਵਿੱਚ ਕੰਬਾਇਨਾਂ ਚਲਾਉਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕੀਤਾ ਜਾਦਾਂ ਹੈ।
ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਅੱਜ ਰਾਈਸ ਮੀਲਰ ਐਸੋਸੀਏਸ਼ਨ, ਕੱਚਾ ਆੜੀਤਿਆ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਲਈ ਬੁਨਿਆਦੀ ਸਹੁਲਤਾਂ ਜਿਵੇ ਕਿ ਸਫਾਈ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ ਅਤੇ ਅਵਾਰਾ ਪਸ਼ੂਆਂ ਨੂੰ ਮੰਡੀਆਂ ਤੋਂ ਦੂਰ ਰੱਖਿਆ ਜਾਵੇ।
ਇਸ ਸੀਜਨ ਦੌਰਾਨ ਖਰੀਫ ਦੀ ਇਸ ਫਸਲ (ਝੋਨਾ) ਦੇ ਪ੍ਰਬੰਧਨ ਸਬੰਧੀ ਕਿਸੇ ਵੀ ਏਜੰਸੀ ਜਾਂ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਦਰਪੇਸ਼ ਨਾ ਆਵੇ ਇਸ ਲਈ ਏ.ਡੀ.ਸੀ (ਜ) ਗੁਰਪ੍ਰੀਤ ਸਿੰਘ ਥਿੰਦ (70092-88878) ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ।
ਮੀਟਿੰਗ ਦੌਰਾਨ ਜਿਲਾ ਫੂਡ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜਿਲੇ ਵਿੱਚ ਕੁੱਲ 117 ਦਾਣਾਂ ਮੰਡੀਆਂ ਹਨ ਅਤੇ ਪਿਛਲੇ ਸਾਲ ਜਿਲੇ ਵਿੱਚ 8.94 ਲੱਖ ਮੀਟ੍ਰਕ ਟਨ ਝੋਨੇ ਦੀ ਆਮਦ ਹੋਈ ਸੀ। ਇਸ ਸਾਲ ਦੀ ਆਮਦ ਸਬੰਧੀ ਚਾਨਣਾ ਪਾਉਂਦਿਆਂ ਉਨਾ ਜਾਣਕਾਰੀ ਦਿੱਤੀ ਕਿ ਇਸ ਵਾਰ ਵੀ ਤਕਰੀਬਨ ਇਨੀ ਹੀ ਮਿਕਦਾਰ ਵਿੱਚ ਇਸ ਖਾਦ ਪਦਾਰਥ ਦਾ ਮੰਡੀਆਂ ਵਿੱਚ ਪਹੁੰਚਣ ਦੀ ਉਮੀਦ ਹੈ।
ਉਨਾਂ ਕਿਹਾ ਕਿ ਵਿਭਾਗ ਵੱਲੋਂ ਝੋਨੇ ਦੀ ਢੋਆ-ਢੋਆਈ ਅਤੇ ਯਾਤਾਯਾਤ ਦੇ ਸਾਧਨਾਂ ਦੇ ਇਸਤੇਮਾਲ ਦੇ ਨਾਲ-ਨਾਲ ਬਾਰਦਾਨੇ ਦੀ ਪੂਰਤੀ ਸਬੰਧੀ ਵੀ ਮੁਕੰਮਲ ਤਿਆਰੀ ਕਰ ਲਈ ਗਈ ਹੈ। ਮੀਟਿੰਗ ਵਿੱਚ ਹਾਜਰ ਨੁਮਾਇੰਦਿਆਂ ਨੂੰ ਉਨਾਂ ਅਸਵਾਸ਼ਨ ਦਿੱਤਾ ਕਿ ਇਸ ਵਾਰ ਯੋਨੇ ਦੀ ਖਰੀਦ ਸਬੰਧੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਪੰਜਾਬ ਰਾਈਸ ਮੀਲਰ ਦੇ ਪ੍ਰਧਾਨ ਭਾਰਤ ਭੂਸ਼ਣ ਬਿੰਟਾ ਤੋਂ ਇਲਾਵਾ ਰਾਈਸ ਮੀਲਰ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਹਾਜਰ ਸਨ।