ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਫਾਜ਼ਿਲਕਾ ਦਾ ਦੌਰਾ

Fazilka

ਫਾਜ਼ਿਲਕਾ, 23 ਅਗਸਤ

ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਅੱਜ ਜ਼ਿਲ੍ਹਾ ਫਾਜ਼ਿਲਕਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਸ (ਲੜਕੇ),ਜਲਾਲਾਬਾਦ (ਪੱਛਮੀ) , ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜਲਾਲਾਬਾਦ(ਪੱਛਮੀ),ਸਰਕਾਰੀ ਪ੍ਰਾਇਮਰੀ ਸਕੂਲ, ਜਲਾਲਾਬਾਦ ਅਤੇ ਆਂਗਣਵਾੜੀ ਸੈਂਟਰ ਜਲਾਲਾਬਾਦ(ਬਾਬਰੀ ਮੁਹੱਲਾ) ਸੈਟਰ ਕੋਡ 327, ਆਂਗਣਵਾੜੀ ਸੈਂਟਰ ਕੋਡ ਨੰ.311,312(ਗਾਂਧੀ ਨਗਰ) ਵਾਰਡ ਨੰ. 3 ਜਲਾਲਾਬਾਦ ਅਤੇ ਰਾਸ਼ਨ ਡਿਪੂ ਪਿੰਡ ਅਰਨੀਵਾਲਾ, ਪਾਕਨ  ਦਾ ਦੌਰਾ ਕੀਤਾ ਗਿਆ।

ਸਰਕਾਰੀ ਸਕੂਲਾ ਵਿੱਚ ਚੱਲ ਰਹੇ ਮਿਡ ਡੇ ਮੀਲ ਸਕੀਮ ਦੀ ਚੈਕਿੰਗ ਕੀਤੀ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਸ (ਲੜਕੇ),ਜਲਾਲਾਬਾਦ ਵਿਖੇ ਮਿਡ ਡੇ ਮੀਲ ਦੀ ਚੈਕਿੰਗ ਦੌਰਾਨ ਕੁਝ ਖਾਮੀਆ ਜਿਵੇ ਕਿ ਕਣਕ ਅਤੇ ਚਾਵਲ ਦੀ ਚੰਗੇ ਤਰੀਕੇ ਨਾਲ ਸਾਭ ਸੰਭਾਲ ਨਹੀ ਕੀਤੀ ਗਈ ਸੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜਲਾਲਾਬਾਦ(ਪੱਛਮੀ), ਪਾਣੀ ਵਾਲਾ ਆਰਓ ਖਰਾਬ ਸੀ ਅਤੇ ਬਾਥਰੂਮ ਦੀ ਸਫਾਈ ਦਾ ਪ੍ਰਬੰਧ ਠੀਕ ਨਹੀ ਸੀ। ਜਿਸਦੇ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸਕੂਲ ਮੁਖੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਉਪਰੰਤ ਬਣਦੀ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਗਈ। ਇਸ ਤੋਂ ਉਪਰੰਤ ਆਂਗਣਵਾੜੀ ਸੈਟਰਾਂ ਦੀ ਚੈਕਿੰਗ ਕੀਤੀ ਗਈ। ਸੈਟਰਾਂ ਵਿਖੇ ਲਾਭਪਾਤਰੀਆ ਸਬੰਧੀ ਅਤੇ ਉਹਨਾਂ ਨੂੰ ਦਿੱਤੇ ਜਾਣ ਵਾਲਾ ਲਾਭ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਆਗਣਵਾੜੀ ਸੈਟਰਾ ਤੇ ਲਾਭਪਾਤਰੀਆ ਨੂੰ ਲਾਭ ਠੀਕ ਤਰੀਕੇ ਨਾਲ ਦਿੱਤਾ ਜਾ ਰਿਹਾ ਸੀ ਜਿਸ ਤੇ ਮੈਂਬਰ, ਫੂਡ ਕਮਿਸ਼ਨ ਵਲੋਂ ਸੁਤੰਸ਼ਟੀ ਪ੍ਰਗਟ ਕੀਤੀ ਗਈ। 

ਇਸ ਤੋਂ ਉਪਰੰਤ ਰਾਸ਼ਨ ਡਿਪੂਆ ਦੀ ਚੈਕਿੰਗ ਕੀਤੀ ਗਈ। ਰਾਸ਼ਨ ਡਿਪੂ ਪਿੰਡ ਅਰਨੀਵਾਲਾ ਅਤੇ ਪਾਕਾਂ ਵਿਖੇ ਲਾਭਪਾਤਰੀਆ ਨੂੰ ਦਿੱਤੀ ਜਾਣ ਵਾਲੀ ਕਣਕ ਦੀ ਵੰਡ ਦਾ ਨਿਰੀਖਣ ਕੀਤਾ ਗਿਆ। ਮੌਕੇ ਤੇ ਮੌਜੂਦ ਲਾਭਪਾਤਰੀਆ ਨੂੰ ਚੈਕਿੰਗ ਦੌਰਾਨ ਮੈਂਬਰ ਸਾਹਿਬਾਨ ਵਲੋਂ ਜਾਣਕਾਰੀ ਦਿੱਤੀ ਗਈ ਕੀ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਉਹ ਜਿਲ੍ਹੇ ਦੇ  ਵਧੀਕ ਡਿਪਟੀ ਕਮਿਸ਼ਰ(ਵਿਕਾਸ) ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਪਰੋਕਤ ਸਥਾਨਾ ਦੀ ਚੈਕਿੰਗ ਕਰਨ ਉਪਰੰਤ ਮੈਂਬਰ ਸਾਹਿਬਾਨ ਵਲੋਂ ਹਾਜ਼ਰ ਅਧਿਕਾਰੀਆ ਦਾ ਧੰਨਵਾਦ ਕਰਦੇ ਹੋਏ ਦੌਰੇ ਦੀ ਸਮਾਪਤੀ ਕੀਤੀ ਗਈ।