ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਜਾਨੀਸਰ ਵਿਖੇ ਚਲਾਇਆ ਗਿਆ ਵੋਟਰ ਜਾਗਰੂਕਤਾ, ਵੋਟਰ ਪ੍ਰਣ ਅਭਿਆਨ

Punjab

ਜਲਾਲਾਬਾਦ 9 

ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ  ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ-79 ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸਰਦਾਰ ਬਲਕਰਨ ਸਿੰਘ  ਦੀ ਯੋਗ ਅਗਵਾਹੀ ਅਤੇ ਜ਼ਿਲ੍ਹਾ ਸਵੀਪ ਨੋਡਲ ਸ਼੍ਰੀ ਸ਼ਿਵ ਕੁਮਾਰ ਗੋਇਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਾਹੀਂ ਹੈ।

ਜਲਾਲਾਬਾਦ-79 ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਅਮਰਦੀਪ ਬਾਲੀ ਹੈੱਡਮਾਸਟਰ  ਦੀ ਅਗਵਾਈ ਹੇਠ ਸ਼੍ਰੀ ਹੁਸ਼ਿਆਰ ਸਿੰਘ ਦਰਗਨ, ਸ਼੍ਰੀ ਸਤਨਾਮ ਸਿੰਘ ,ਸ਼੍ਰੀ ਰਮਨਦੀਪ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਜਾਨੀਸਰ  ਵਿੱਚ  ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ | ਬੂਥ ਨੰਬਰ  145/079, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੰਬੂ ਵਾਲਾ ਬੂਥ ਨੰਬਰ  111/079 ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੱਕ ਜਾਨੀਸਰ,ਬੂਥ ਨੰਬਰ 110/079 ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜਾਨੀਸਰ ਬੀ.ਐੱਲ.ਓ ਦੁਆਰਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪੋਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਡੋਰ ਟੂ ਡੋਰ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਟੀਮ ਦੁਆਰਾ ਸਕੂਲ ਇੰਚਾਰਜ ਮੈਡਮ ਸੰਦੀਪ ਕੌਰ ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ  ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024  ਲਈ ਜਾਗਰੁਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀ ਵੋਟਰ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਗਿਆ | ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ| ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ ਅਤੇ ਬੂਥ ਲੈਵਲ ਤੇ ਬੀ.ਐੱਲ .ਓ ਦਵਿੰਦਰ ਸਿੰਘ, ਹਰਵਿੰਦਰ ਸਿੰਘ, ਰਮਨਦੀਪ ਸਿੰਘ ਨੇ ਵਿਸ਼ਵਾਸ਼ ਦਵਾਇਆ ਕਿ ਅਸੀ ਵੱਧ ਤੋਂ ਵੱਧ ਵੋਟਾਂ ਪੋਲ ਕਰਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਾਂਗੇ।

 ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।