ਮਜੀਠਾ ਵਿਧਾਨ ਸਭਾ ਹਲਕੇ ਵਿੱਚ ਕੀਤੀ ਗਈ ਵੋਟਰ ਜਾਗਰੂਕਤਾ ਸਾਈਕਲ ਰੈਲੀ

Amritsar

ਅੰਮ੍ਰਿਤਸਰ 3 ਅਪ੍ਰੈਲ 2024:—-ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗਵਾਈ ਹੇਠ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਮਜੀਠਾ ਵਿਧਾਨਸਭਾ ਹਲਕੇ ਦੇ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਕੱਥੂਨੰਗਲ, ਸਰਕਾਰੀ ਹਾਈ ਸਕੂਲ ਗੋਪਾਲਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਾਇਬਵਾਲੀ ਅਤੇ ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,ਮਜੀਠਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਦੀਵਾਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਕਲਾਂ ਸਮੇਤ ਕਈ ਸਕੂਲਾਂ ਵਿੱਚ ਵੋਟਰ ਜਾਗਰੂਕਤਾ ਸਾਈਕਲ ਰੈਲੀਆਂ ਦਾ ਆਯੋਜਨ ਕੀਤਾ ਗਿਆ।

  ਜਿਲ੍ਹਾ ਪ੍ਰਸ਼ਾਸਨ ਵਲੋਂ ਆਮ ਵੋਟਰਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ।ਭਾਰਤ ਚੋਣ ਕਮਿਸ਼ਨ ਵਲੋਂ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ,ਇਸੇ ਲਈ ਚੋਣ ਕਮਿਸ਼ਨ ਵਲੋਂ  ‘ਚੋਣਾਂ ਦਾ ਪਰਵ, ਦੇਸ਼ ਦਾ ਗਰਵ’ ਨੂੰ ਲੋਕ ਸਭਾ ਚੋਣਾਂ-2024 ਦਾ ਸਲੋਗਨ ਬਣਾਇਆ ਗਿਆ ਹੈ।