ਫਾਜ਼ਿਲਕਾ 09 ਅਪ੍ਰੈਲ
ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ।
ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ , ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ ਦੇ ਸਹਿਯੋਗ ਨਾਲ ਜੋਤੀ ਬੀ. ਐਡ. ਕਾਲਜ ਰਾਮਪੁਰਾ ਅਤੇ ਡੀ. ਏ. ਵੀ. ਐਜੂਕੇਸ਼ਨ ਕਾਲਜ ਫਾਜ਼ਿਲਕਾ ਵਿਖੇ ਕੀਤਾ ਗਿਆ।
ਇਸ ਮੌਕੇ ਟੀਮ ਦੁਆਰਾ ਦੋਨਾਂ ਕਾਲਜਾਂ ਦੇ ਪ੍ਰਿੰਸੀਪਲ ਅਨੁਰਾਗ ਅਸੀਜਾ ਅਤੇ ਸ਼੍ਰੀਮਤੀ ਅਨੀਤਾ ਅਰੋੜਾ ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਲਈ ਜਾਗਰੁਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਵੋਟਰ ਪ੍ਰਣ ਤੇ ਹਸਤਾਖ਼ਰ ਕਰਵਾਏ ਗਏ |