ਮਾਨਸਾ, 05 ਜੂਨ:
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮੰਡਲ ਨੰਬਰ-01, ਜਵਾਹਰਕੇ ਦੇ ਸ਼ੋਸਲ ਸਟਾਫ ਵੱਲੋਂ ‘ਵਿਸ਼ਵ ਵਾਤਾਵਰਣ ਦਿਵਸ’ ਮੌਕੇ ਵੱਖ ਵੱਖ ਥਾਵਾਂ ’ਤੇ ਪੌਦੇ ਲਗਾ ਕੇ ਸ਼ੁੱਧ ਤੇ ਸਵਸਥ ਵਾਤਾਵਰਨ ਦਾ ਸੁਨੇਹਾ ਦਿੱਤਾ ਗਿਆ।
ਐਕਸੀਅਨ ਕੇਵਲ ਗਰਗ ਨੇ ਕਿਹਾ ਕਿ ਪੌਦੇ ਲਗਾਉਣ ਨਾਲ ਜਿੱਥੇ ਵਾਤਾਵਰਣ ਸ਼ੁੱਧ ਰਹਿੰਦਾ ਹੈ ਉੱਥੇ ਹੀ ਗਲੋਬਲ ਵਾਰਮਿੰਗ ਨੂੰ ਵੀ ਠੱਲ੍ਹ ਪੈਂਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਪੌਦੇ ਲਗਾ ਕੇ ਇੰਨ੍ਹਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਗਰਮੀਆਂ ਦੇ ਮੌਸਮ ਦੌਰਾ ਵਧ ਰਹੇ ਤਾਪਮਾਨ ਨੂੰ ਘਟਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਆਪਣੇ ਭਵਿੱਖ ਦੇ ਨਾਲ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ੁੱਧ ਵਾਤਾਵਰਣ ਸਿਰਜਣ ਦਾ ਸੁਨੇਹਾ ਦੇਣਾ ਚਾਹੀਦਾ ਹੈ ਤਾਂ ਜੋ ਹਰ ਕੋਈ ਵਾਤਾਵਰਨ ਪ੍ਰਤੀ ਆਪਣੀ ਜਿੰਮੇਵਾਰੀ ਸਮਝਦਿਆਂ ਇਸ ਦੀ ਸੰਭਾਲ ਲਈ ਆਪਣਾ ਯੋਗਦਾਨ ਪਾ ਸਕੇ।
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਪੌਦੇ ਲਗਾਏ


