ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ

Moga

16 ਜਨਵਰੀ:
ਪੰਜਾਬ ਸਰਕਾਰ ਦੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਂਦਿਆਂ ਯੁਵਕ ਸੇਵਾਵਾਂ ਵਿਭਾਗ ਮੋਗਾ ਵੱਲੋਂ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਆਯੋਜਨ ਕਰਵਾਇਆ ਗਿਆ ਸੀ। ਇਸ ਮੇਲੇ ਨੂੰ ਸਫ਼ਲ ਬਣਾਉਣ ਲਈ ਸਮੂਹ ਸਹਿਯੋਗੀਆਂ ਦਾ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰ. ਦਵਿੰਦਰ ਸਿੰਘ ਲੋਟੇ ਨੇ ਤਹਿ ਦਿਲੋਂ ਧੰਨਵਾਦ ਕੀਤਾ। ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸ਼ਖਸ਼ੀਅਤ ਦੀ ਉਸਾਰੀ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਵੱਲੋਂ ਇਹ ਸੱਭਿਆਚਾਰਕ ਮੁਕਾਬਲੇ ਸਮੇਂ ਸਮੇਂ ਤੇ ਆਯੋਜਿਤ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦਾ ਨਿਰਮਾਣ ਕਰ ਸਕਣ।
ਸ੍ਰ. ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਮੋਗਾ ਅਤੇ ਸ੍ਰੀ ਪਰਵੀਨ ਗਰਗ ਪ੍ਰਧਾਨ ਦ ਲਰਨਿੰਗ ਫੀਲਡ ਏ ਗਲੋਬਰ ਸਕੂਲ ਮੋਗਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰ ਦਾ ਦੋ ਰੋਜ਼ਾ ਓਪਨ ਯੁਵਕ ਆਯੋਜਿਤ ਹੋਇਆ।
ਜਾਣਕਾਰੀ ਦਿੰਦਿਆਂ ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਪਹਿਲੇ ਦਿਨ ਇਸ ਓਪਨ ਯੁਵਕ ਮੇਲੇ ਵਿੱਚ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿ ਕੇ ਸੱਭਿਆਚਾਰ ਨਾਲ ਜੁੜਨ ਲਈ ਪ੍ਰੇਰਿਆ। ਇਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਰੰਗਾਰੰਗ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ।
ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮੋਗਾ ਸ੍ਰ. ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਪਹਿਲੇ ਦਿਨ ਇਸ ਮੇਲੇ ਵਿੱਚ ਕਰਵਾਏ ਗਏ ਮੁਕਾਬਲਿਆਂ ਵਿੱਚ ਭੰਗੜੇ ਵਿੱਚ ਪਹਿਲਾ ਸਥਾਨ ਗੁਰੂ ਨਾਨਕ ਕਾਲਜ ਮੋਗਾ, ਭਾਸ਼ਣ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਵਰਿਧੀ ਜੈਨ, ਕਵੀਸ਼ਨਰੀ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸੰਤ ਦਰਬਾਰ ਸਿੰਘ ਕਾਲਜ ਫਾਰ ਵੂਮੈਨ ਲੋਪੋਂ,  ਪੋਸਟਰ ਬਣਾਉਣ ਵਿੱਚ ਪਹਿਲਾ ਸਥਾਨ ਸਿਮਰਨਜੀਤ ਕੋਰ, ਮਹਿੰਦੀ ਲਗਾਉਣ ਵਿੱਚ ਪਹਿਲਾ ਸਥਾਨ ਅੰਜਲੀ, ਕਾਰਟੂਨਿੰਗ ਵਿੱਚ ਪਹਿਲਾ ਸਥਾਨ ਅਨੁਸ਼ਕਾ, ਕਲੇਅ ਮਾਡਲਿੰਗ ਵਿੱਚ ਪਹਿਲ ਸਥਾਨ ਗੁਰਪ੍ਰੀਤ ਸਿੰਘ, ਰੰਗੋਲੀ ਬਣਾਉਣ ਵਿੱਚ ਪਹਿਲਾ ਸਥਾਨ ਰਤਨ ਲਾਲ, ਕਲਾਜ਼ ਬਣਾਉਣ ਵਿੱਚ ਪਹਿਲਾ ਸਥਾਨ ਜਸਕਰਨ ਸਿੰਘ ਨੇ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵੱਖ ਵੱਖ ਉਮੀਦਵਾਰਾਂ ਨੂੰ ਮੁੱਖ ਮਹਿਮਾਨ ਵੱਲੋਂ ਇਨਾਮਾਂ ਤੇ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ।
ਇਸ ਯੁਵਕ ਮੇਲੇ ਦੇ ਦੂਸਰੇ ਦਿਨ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਨੇ ਨੌਜਵਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਵਿਰਸਾ ਬਹੁਤ ਹੀ ਅਮੀਰ ਵਿਰਸਾ ਹੈ ਅਤੇ ਅੱਜ ਦੇ ਨੌਜਵਾਨਾਂ ਨੂੰ ਇਸ ਅਮੀਰ ਵਿਰਸੇ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ। ਸਮਾਗਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ. ਪ੍ਰਭਦੀਪ ਸਿੰਘ ਨੱਥੋਵਾਲ ਜੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਮੇਲੇ ਦੇ ਦੂਸਰੇ ਦਿਨ ਕਰਵਾਏ ਗਏ ਮੁਕਾਬਲਿਆਂ ਵਿੱਚ ਗਿੱਧੇ ਵਿੱਚ ਪਹਿਲਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ, ਰਿਵਾਇਤੀ ਲੋਕ ਗੀਤ (ਲੰਮੀਆਂ ਹੇਕਾਂ ਵਾਲੇ) ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰਾ ਨੀਵਾਂ, ਗੱਤਕੇ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡਰ ਕਲਾਂ, ਪੁਰਾਤਨ ਪਹਿਰਾਵਾ ਵਿੱਚ ਪਹਿਲਾ ਸਥਾਨ ਹਰਮਨਪ੍ਰੀਤ ਕੌਰ ਡੀ. ਐੱਮ. ਕਾਲਜ ਮੋਗਾ, ਪੀੜੀ ਬੁਨਣ ਵਿੱਚ ਪਹਿਲ ਸਥਾਨ ਹਰਜਿੰਦਰ ਸਿੰਘ ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਕਾਲਜ ਕੜਿਆਲ ਧਰਮਕੋਟ, ਨਾਲਾ ਬੁਨਣ ਵਿੱਚ ਪਹਿਲਾ ਸਥਾਨ ਗੁਰਪ੍ਰੀਤ ਕੌਰ ਗੁਰੂ ਨਾਨਕ ਕਾਲਜ ਮੋਗਾ, ਭੰਡ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਗੁਰੂ ਨਾਨਕ ਕਾਲਜ ਮੋਗਾ, ਬੇਕਾਰ ਵਸਤੂਆਂ ਦਾ ਸਦ ਉਪਯੋਗ ਵਿੱਚ ਜਸਲੀਨ ਸਿੰਘ, ਮੋਨੋ ਐਕਟਿੰਗ ਵਿੱਚ ਗੁਰੂ ਨਾਨਕ ਕਾਲਜ ਮੋਗਾ, ਲੋਕ ਗੀਤ ਵਿੱਚ ਪਹਿਲਾ ਸਥਾਨ ਪਰਮਜੀਤ ਕੌਰ, ਪੱਖੀ ਬੁਨਣਾ ਵਿੱਚ ਪਹਿਲਾ ਸਥਾਨ ਸੀਮਾ ਦੇਵੀ ਡੀ.ਐੱਮ. ਕਾਲਜ ਮੋਗਾ ਨੇ ਹਾਸਲ ਕੀਤਾ। ਯੁਵਕ ਮੇਲੇ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਭਾਗੀਦਾਰਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਬਾਕੀ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਦ ਲਰਨਿੰਗ ਫੀਲਡ ਸਕੂਲ ਮੋਗਾ ਦੇ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਵਰਮਾ, ਚੇਅਰਮੈਨ ਸ਼੍ਰੀ ਜਨੇਸ਼ ਗਰਗ, ਮੈਨੇਜਰ ਡਾ. ਮੁਸਕਾਨ ਗਰਗ ਅਤੇ ਸਕੂਲ ਦੇ ਸਟਾਫ਼ ਦੇ ਸਹਿਯੋਗ ਸਦਕਾ ਇਹ ਯੁਵਕ ਮੇਲਾ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚੜ੍ਹਿਆ। ਐਡਵੋਕੇਟ ਗੁਰਪ੍ਰੀਤ ਸਿੰਘ ਪਵਾਰ ਅਤੇ ਸ਼੍ਰੀਮਤੀ ਤਰਨਜੀਤ ਕੋਰ ਸਟੈਨੋ ਦਾ ਇਸ ਯੁਵਕ ਮੇਲੇ ਵਿੱਚ ਵਿਸ਼ੇਸ਼ ਯੋਗਦਾਨ ਰਿਹਾ। ਯੁਵਕ ਮੇਲੇ ਵਿੱਚ ਮੰਚ ਦਾ ਸੰਚਾਲਨ ਸ੍ਰ. ਦਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਘਾਲੀ  ਵੱਲੋਂ ਬਾਖੂਬੀ ਕੀਤਾ ਗਿਆ।
ਇਸ ਮੇਲੇ ਵਿੱਚ ਜਸਵੀਰ ਸਿੰਘ, ਗੁਰਦਰਸ਼ਨ ਸਿੰਘ, ਗੁਰਜੀਤ ਕੋਰ, ਤਰਸੇਮ ਸਿੰਘ, ਗੁਰਚਰਨ ਸਿੰਘ, ਸੁਖਬੀਰ ਸਿੰਘ, ਮੇਜਰ ਪਰਦੀਪ ਕੁਮਾਰ, ਅਮੀਰ ਸਿੰਘ, ਹਰਿੰਦਰ ਕੌਰ, ਪ੍ਰਮਪ੍ਰੀਤ ਸਿੰਘ, ਕਿਰਨਦੀਪ ਕੋਰ, ਸੁਪ੍ਰਿਆ ਭੰਡਾਰੀ, ਸੰਦੀਪ ਕੌਰ ਅਤੇ ਹੋਰ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਨੇ ਆਪਣੀਆਂ ਸੇਵਾਵਾਂ ਦਿੱਤੀਆਂ।