ਹਲਕਾ ਬੱਲੂਆਣਾ ਦੇ ਪਿੰਡ ਮਲੂਕਪੁਰ ਵਿਖੇ ਟੀਮ ਸਵੀਪ ਦੁਆਰਾ ਔਰਤ ਵੋਟਰਾਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਗਿਆ ਜਾਗਰੁਕ

Fazilka

ਅਬੋਹਰ ਅਪ੍ਰੈਲ 29

ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀਮਤੀ (ਡਾ.) ਸੇਨੂੰ ਦੁੱਗਲ ਵੱਲੋਂ ਹਲਕਾ ਬੱਲੂਆਣਾ (082) ਵਿਖੇ ਲੋਕ ਸਭਾ ਚੋਣਾਂ 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ. ਡੀ. ਸੀ. (ਡੀ.), ਤਹਿਸੀਲਦਾਰ ਸ਼੍ਰੀਮਤੀ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਹੇਠ

ਅੱਜ ਸਵੀਪ ਪ੍ਰੋਜੈਕਟ ਟੀਮ ਬੱਲੂਆਣਾ ਵੱਲੋਂ ਟੀਮ ਲੀਡਰ ਬੀਪੀਈਓ ਸ਼੍ਰੀ ਸਤੀਸ਼ ਮਿਗਲਾਨੀ, ਸ਼੍ਰੀ ਅਭੀਜੀਤ ਵਧਵਾ ਸੀਐਚਟੀ, ਸ਼੍ਰੀ ਅਸ਼ਵਨੀ ਮੱਕੜ ਟੀਮ ਮੈਂਬਰ ਅਤੇ ਸ. ਸੁਖਵਿੰਦਰ ਸਿੰਘ ਟੀਮ ਮੈਂਬਰ ਦੇ ਨਾਲ ਪਿੰਡ ਮਲੂਕਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ, ਪ੍ਰਾਇਮਰੀ ਸਕੂਲ ਵਿਖੇ ਸਕੂਲ ਸਟਾਫ਼ ਅਤੇ ਮਿਡ–ਡੇ–ਮੀਲ ਵਰਕਰਾਂ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਪ੍ਰਤੀ ਜਾਗਰੁਕ ਕੀਤਾ ਗਿਆ, ਵੋਟਰ–ਸਹੁੰ ਚੁਕਵਾਈ ਗਈ ਅਤੇ ਉਹਨਾਂ ਨੂੰ ਆਪਣੇ ਮਾਪਿਆਂ ਨੂੰ ਵੀ ਜਾਗਰੁਕ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਤੋਂ ਇਲਾਵਾ ਪਿੰਡ ਦੀਆਂ ਔਰਤ ਵੋਟਰਾਂ ਨੂੰ ਜਾਗਰੁਕ ਕਰਨ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ ਅਤੇ ਉਹਨਾਂ ਨੂੰ ਵੋਟਾਂ ਦੀ ਸੰਪੂਰਨ ਪ੍ਰਕਿਰਿਆ ਤੋਂ ਜਾਣੂ ਵੀ ਕਰਵਾਇਆ ਗਿਆ ਅਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ।