ਵਿਸ਼ਵ ਸਿਹਤ ਦਿਵਸ ਮੋਕੇ ਜਾਗਰੂਕਤਾ ਸੈਮੀਨਾਰ ਕਰਵਾਇਆ

Ferozepur

ਫਿਰੋਜ਼ਪੁਰ, 6 ਅਪ੍ਰੈਲ 

ਕਾਰਜ਼ਕਾਰੀ ਸਿਵਲ ਸਰਜਨ  ਡਾ ਮੀਨਾਕਸ਼ੀ ਅਬਰੋਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਸਥਾਨਕ ਸਕੂਲ ਆਫ ਐਮੀਨੈਂਸ, ਫਿਰੋਜ਼ਪੁਰ ਵਿਖੇ ਵਿਸ਼ਵ ਸਿਹਤ ਦਿਵਸ ਮੋਕੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। 

           ਸੈਮੀਨਾਰ ਦੌਰਾਨ ਸਕੂਲੀ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਇਸ ਸਾਲ “ਮੇਰੀ ਸਿਹਤ ਮੇਰਾ ਅਧਿਕਾਰ” ਥੀਮ ਤਹਿਤ ਵਿਸ਼ਵ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ। ਸਾਨੂੰ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣਾ ਚਾਹੀਦਾ ਹੈ, ਪੋਲੀਥੀਨ ਦੀਆਂ ਥੈਲੀਆਂ ਦੀ ਵਰਤੋਂ ਕਰਨ ਉਪਰੰਤ ਪਲਾਸਟਿਕ ਦੇ ਸਹੀ ਨਿਪਟਾਰੇ ਦਾ ਪ੍ਰਬੰਧ ਕਰਨਾ ਚਾਹੀਦਾ ਹੈ l ਮੌਸਮੀ ਫਲ ਅਤੇ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ। ਨਰੋਈ ਸਿਹਤ ਲਈ ਜੰਕ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਚੰਗੀ ਸਿਹਤ ਲਈ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ ਅਤੇ ਸਮੇਂ ਸਮੇਂ ਤੇ ਆਪਣਾ ਬਲੱਡ ਪ੍ਰੈਸ਼ਰ ਦਾ ਲੇਵਲ ਅਤੇ ਸ਼ੂਗਰ ਲੈਵਲ ਚੈੱਕ ਕਰਵਾਉਣਾ ਚਾਹੀਦਾ ਹੈ। ਚੰਗੀ ਸਿਹਤ ਦੀ ਪਰਿਭਾਸ਼ਾ ਸਰੀਰਕ ,ਮਾਨਸਿਕ ਅਤੇ ਸਮਾਜਿਕ ਤੌਰ ਤੇ ਤੰਦਰੁਸਤੀ ਨੂੰ ਕਿਹਾ ਜਾਂਦਾ ਹੈ, ਇਕ ਸਵਸਥ ਵਿਅਕਤੀ ਵਿਚ ਇਹ ਤਿੰਨੇ ਜ਼ਰੂਰੀ ਹਨ ।

              ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਨੇ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ  ਮੱਛਰਾਂ ਦੀ ਰੋਕਥਾਮ ਕਰਨ ਦੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਹਫ਼ਤੇ ਵਿੱਚ ਇੱਕ ਵਾਰ ਪਾਣੀ ਦੀ ਟੈਂਕੀਆਂ ਦੇ ਪਾਣੀ ਨੂੰ ਬਦਲਿਆ ਜਾਣਾ ਚਾਹੀਦਾ ਹੈ ਟੈਂਕੀਆਂ ਦੇ ਢੱਕਣ ਲੱਗੇ ਹੋਣੇ ਚਾਹੀਦੇ ਹਨ l ਫਰਿੱਜਾਂ ਦੀਆਂ ਟ੍ਰੇਆਂ ਸਾਫ ਕਰਨੀਆਂ ਚਾਹੀਦੀਆਂ ਹਨ ਅਤੇ ਛੱਤ ਤੇ ਪਏ  ਟੁੱਟੇ ਫੁੱਟੇ  ਬਰਤਨਾਂ ਅਤੇ ਟਾਇਰਾਂ ਵਿੱਚੋਂ ਪਾਣੀ ਖਾਲੀ ਕਰ ਕੇ ਮੂਧੇ ਮਾਰਨਾ ਚਾਹੀਦਾ ਹੈ।

         ਜਾਗਰੂਕਤਾ ਸੈਮੀਨਾਰ ਨੂੰ ਸਫ਼ਲ ਬਣਾਉਣ ਲਈ ਸਕੂਲ ਪ੍ਰਿੰਸੀਪਲ ਰਾਜੇਸ਼ ਮਹਿਤਾ, ਸਕੂਲ ਅਧਿਆਪਿਕਾ ਮਧੂ ਨੰਦਾ ਅਤੇ ਸੀਮਾਂ ਗਰਗ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਅਸ਼ੀਸ਼ ਭੰਡਾਰੀ ਵੀ ਹਾਜ਼ਰ ਸਨ ।