ਮੁਕਤੇ ਮੀਨਾਰ ਵਿਖੇ 27 ਸਤੰਬਰ ਨੂੰ ਮਨਾਇਆ ਜਾਵੇਗਾ ‘ਵਰਲਡ ਟੂਰਿਜ਼ਮ ਡੇਅ’

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ:

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 27 ਸਤੰਬਰ 2024 ਨੂੰ  ‘ਵਰਲਡ ਟੂਰਿਜ਼ਮ ਡੇਅ’ ਤਹਿਤ ਮੁਕਤੇ ਮੀਨਾਰ ਵਿਖੇ ਸਮਾਗਮ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ, ਇਹ ਜਾਣਕਾਰੀ ਮੁੱਖ ਮੰਤਰੀ ਖੇਤਰੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਪੁਨੀਤ ਸ਼ਰਮਾ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸ ਅਤੇ ਸੱਭਿਆਚਾਰ ਬਾਰੇ ਜਾਣੂੰ ਕਰਵਾਇਆ ਜਾਵੇਗਾ ਅਤੇ ਇਸ ਸਮਾਗਮ ਦੌਰਾਨ ਸ਼ਬਦ ਗਾਇਨ, ਕਵਿਤਾ ਰਚਨਾ, ਸੱਭਿਆਚਾਰਕ ਲੋਕ ਨਾਚ, ਪੋਸਟਰ ਮੇਕਿੰਗ ਮੁਕਬਾਲੇ ਆਦਿ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਤਾਲਮੇਲ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ ਅਤੇ ਸਮਾਗਮ ਵਾਲੀ ਥਾਂ ’ਤੇ ਸਾਫ਼-ਸਾਫ਼ਾਈ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਆਦਿ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ, ਸ੍ਰੀ ਜਗਮੋਹਣ ਮਾਨ, ਜ਼ਿਲ੍ਹਾ ਭਾਸ਼ਾ ਅਫ਼ਸਰ, ਸ੍ਰੀਮਤੀ ਜਗਰੀਤ ਕੌਰ,  ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀ ਰਾਜਿੰਦਰ ਸੋਨੀ, ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਅਜੇ ਸ਼ਰਮਾ, ਸ੍ਰੀ ਜਗਤਾਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।