ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Faridkot

ਫ਼ਰੀਦਕੋਟ 28 ਜੁਲਾਈ,2024

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦੇ  ਹੱਲ ਦਾ ਆਸ਼ਵਾਸਨ ਵੀ ਦਿੱਤਾ ।

ਉਹਨਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸੁਵਿਧਾਵਾਂ ਮੁੱਹਈਆ ਕਰਵਾਉਣ ਲਈ ਹਰ ਉਹ ਉਪਰਾਲਾ ਕਰ ਰਹੀ ਹੈ ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਨੂੰ ਘਟਾਇਆ ਜਾ ਸਕੇ । ਉਹਨਾਂ ਦੱਸਿਆ ਕਿ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ ਜਿੱਥੇ ਅਫ਼ਸਰ ਅਤੇ ਦਫ਼ਤਰਾਂ ਦੇ ਕਰਮਚਾਰੀ ਖੁਦ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਹਨਾਂ ਦਾ ਨਿਪਟਾਰਾ ਕਰਦੇ ਹਨ । ਉਹਨਾਂ ਲੋਕਾਂ ਨੂੰ ਇਹਨਾਂ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ।

 ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵਲੋਂ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੇ ਮਕਸਦ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰ ਲੋਕਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ।ਪਹਿਲਾਂ ਲੋਕਾਂ ਨੂੰ ਆਪਣੇ ਕੰਮਾਂ ਦੇ ਸਬੰਧ ਵਿਚ ਲੋਕਲ ਵੱਖ-ਵੱਖ ਦਫਤਰਾਂ ਜਾਂ ਚੰਡੀਗੜ੍ਹ ਵਿਖੇ ਸਥਾਪਿਤ ਦਫਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ, ਹੁਣ ਉਨ੍ਹਾਂ ਦੀ ਅਰਜ਼ੀ ਇਥੋਂ ਹੀ ਉੱਪਰ ਭੇਜੀ ਜਾ ਰਹੀ ਹੈ। 

ਇਸ ਤੋਂ ਇਲਾਵਾ ਸਪੀਕਰ ਸੰਧਵਾਂ ਨੇ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਸੇਖੋਂ ਪਰਿਵਾਰ ਵੱਲੋਂ ਰੱਖੇ ਗਏ ਆਖੰਡ ਪਾਠ ਵਿੱਚ ਸ਼ਿਰਕਤ ਕੀਤੀ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ।

ਇਸ ਉਪਰੰਤ ਉਹਨਾਂ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਵਿਖੇ ਦਫ਼ਤਰ ਐਲੀਗੈਂਸ ਵਿਖੇ ਵੀ ਵਿਜਟ ਕੀਤਾ ।